ਬਠਿੰਡਾ: ਦਾਣਾ ਮੰਡੀ ਵਿਖੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 835399 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ 31 ਅਕਤੂਬਰ ਤੱਕ 835399 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 758835 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੇ ਝੋਨੇ ਦੀ 1689.05 ਕਰੋੜ ਰੁਪਏ ਦੀ ਅਦਾਇਗੀ (31 ਅਕਤੂਬਰ 2025 ਤੱਕ) ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।