ਪਠਾਨਕੋਟ: ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਨ 'ਤੇ ਟੀਨਾ ਚੌਧਰੀ ਨੇ ਭੇਜੀ ਵਧਾਈ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਵਜੋਂ ਜ਼ਿੰਮੇਵਾਰੀ ਮਿਲਣ 'ਤੇ ਪਰਗਟ ਸਿੰਘ ਨੂੰ ਕਾਂਗਰਸ ਦੀ ਬੁਲਾਰੇ ਟੀਨਾ ਚੌਧਰੀ ਨੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਆਵੇਗਾ ਅਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਹੋਰ ਤੇਜ਼ ਹੋਵੇਗਾ।