ਬਠਿੰਡਾ: ਝੋਨੇ ਦੀ ਖਰੀਦ ਤੇ ਲਿਫਟਿੰਗ ਜਾਰੀ, ਕਿਸਾਨਾਂ ਨੂੰ 69.88 ਕਰੋੜ ਦੀ ਅਦਾਇਗੀ
ਬਠਿੰਡਾ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 54,664 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਕਿਸਾਨਾਂ ਨੂੰ 69.88 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰਬੰਧਾਂ ਦੇ ਨਿਰਦੇਸ਼ ਦਿੱਤੇ ਹਨ।