ਸੁਲਤਾਨਪੁਰ ਲੋਧੀ: ਪਿੰਡ ਛੰਨਾ ਸ਼ੇਰ ਸਿੰਘ ਵਿਖੇ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੇ ਕਾਰਵਾਈ ਲਈ ਪੁੱਜਿਆ ਪ੍ਰਸ਼ਾਸਨ ਕਿਸਾਨਾਂ ਨੇ ਕੀਤਾ ਘਿਰਾਓ
ਜ਼ੋਨ ਸੁਲਤਾਨਪੁਰ ਦੇ ਪਿੰਡ ਛੰਨਾ ਸ਼ੇਰ ਸਿੰਘ ਵਿਖੇ ਕਿਸਾਨ ਵੱਲੋ ਮੰਗਲਵਾਰ ਪਰਾਲੀ ਨੂੰ ਅੱਗ ਲਗਾਉਣ ਤੇ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ ਕਾਰਵਾਈ ਕਰਨ ਲਈ ਮੌਕੇ ਤੇ ਪਹੁੰਚੇ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ ਦੀ ਅਗਵਾਈ ਵਿੱਚ ਕਿਸਾਨਾਂ ਨੇ ਪ੍ਰਸ਼ਾਸਨਿਕ ਅਮਲੇ ਦਾ ਘਰਾਓ ਕੀਤਾ। ਉਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰਦਾ ਤਾਂ ਹੀ ਇਹਨਾਂ ਨੂੰ ਜਾਣ ਦਿੱਤਾ ਜਾਵੇਗਾ।