ਅੰਮ੍ਰਿਤਸਰ 2: ਅੰਮ੍ਰਿਤਸਰ ਨੌਰਥ ਦੇ ਸਾਬਕਾ MLA ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਿਲ, ਰਾਹੁਲ ਗਾਂਧੀ ਦੀ ਹਾਜ਼ਰੀ ‘ਚ ਫੜਿਆ ਹੱਥ
ਸਾਬਕਾ ਮੰਤਰੀ ਅਤੇ ਅੰਮ੍ਰਿਤਸਰ ਉੱਤਰੀ ਤੋਂ ਦੋ ਵਾਰ ਵਿਧਾਇਕ ਰਹੇ ਅਨਿਲ ਜੋਸ਼ੀ ਨੇ ਅੱਜ ਕਾਂਗਰਸ ਦਾ ਹੱਥ ਫੜ ਲਿਆ। ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਜੋਸ਼ੀ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਜੋਸ਼ੀ 2007 ਅਤੇ 2012 ਵਿੱਚ ਭਾਜਪਾ ਵੱਲੋਂ ਵਿਧਾਇਕ ਚੁਣੇ ਗਏ ਸਨ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਦੇ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ। 2022 ਦੀ ਵਿਧਾਨ ਸਭਾ ਚੋਣ ਅਤੇ 2024 ਦੀ ਲੋਕ ਸਭਾ ਚੋਣ ਅਕਾਲੀ ਦਲ ਤੋਂ ਲੜ ਚੁੱਕੇ ਹਨ