ਗਿੱਦੜਬਾਹਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪਿੰਡ ਹਰੀਕੇ ਕਲਾਂ ਚ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਕੀਤੇ ਤਿੱਖੇ ਸਵਾਲ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਅਤੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ ਮੱਲਣ ਦੀ ਅਗਵਾਈ ਵਿੱਚ ਹੋਰ ਆਗੂਆਂ ਵੱਲੋਂ ਅੱਜ ਪਿੰਡ ਹਰੀਕੇ ਕਲਾਂ ਵਿਖੇ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਤਿੱਖੇ ਸਵਾਲ ਕੀਤੇ ਗਏ| ਇਸ ਮੌਕੇ ਹੰਸ ਰਾਜ ਹੰਸ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ|