ਸੰਗਰੂਰ: ਪੰਜਾਬ ਸਰਕਾਰ ਤੋਂ ਹਰੇਕ ਵਰਗ ਤੰਗ ਪ੍ਰੇਸ਼ਾਨ ਹੋ ਚੁੱਕਿਆ ਹੈ - ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ
ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਪੰਜਾਬ ਦੀ ਆਪ ਸਰਕਾਰ ਤੋਂ ਹਰੇਕ ਵਰਗ ਤੰਗ ਪ੍ਰੇਸ਼ਾਨ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਝੂਠੇ ਲਾਰੇ ਲਗਾ ਕੇ ਸੱਤਾ ਹਾਸਿਲ ਕਰਨ ਵਾਲੀ ਪੰਜਾਬ ਸਰਕਾਰ ਨੇ ਗਰੀਬ ਵਰਗ, ਕਿਸਾਨਾਂ ਅਤੇ ਕਿਸੇ ਹੋਰ ਵਰਗ ਦੀ ਕੋਈ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸਰਕਾਰ ਹਜ਼ਾਰਾਂ ਕਰੋੜ ਰੁਪਏ ਇਸ਼ਤਿਹਾਰਬਾਜ਼ੀ 'ਤੇ ਖ਼ਰਚ ਕਰ ਕੇ ਆਪਣੀ ਝੂਠੀ ਵਾਹ-ਵਾਹ ਖੱਟਣ ਦੀ ਕੋਸ਼ਿਸ਼ ਕਰ ਰਹੀ ਹੈ।