ਬਠਿੰਡਾ: ਗੋਨਿਆਣਾ ਰੋਡ 'ਤੇ ਐਨ.ਐਫ.ਐਲ ਦੇ ਨੇੜੇ ਇੱਕ ਵਕੀਲ 'ਤੇ ਹੋਈ ਫਾਇਰਿੰਗ ਮਾਮਲੇ 'ਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ਬਠਿੰਡਾ ਦੇ ਥਾਣਾ ਥਰਮਲ ਦੀ ਪੁਲਿਸ ਪਾਰਟੀ ਵੱਲੋਂ ਪਿਛਲੇ ਦਿਨੀ ਬਠਿੰਡਾ ਦੇ ਗੋਨਿਆਣਾ ਰੋਡ ਤੇ ਇੱਕ ਵਕੀਲ ਤੇ ਹੋਈ ਫਾਇਰਿੰਗ ਦੇ ਮਾਮਲੇ ਦੇ ਵਿੱਚ ਇੱਕ ਵਿਅਕਤੀ ਨੂੰ ਗਿਰਫਤਾਰ ਕੀਤਾ ਗਿਆ ਐਸਐਚਓ ਥਾਣਾ ਥਰਮਲ ਲਈ ਦੱਸਿਆ ਕਿ ਇਸ ਵਿਅਕਤੀ ਦਾ ਇਹਨਾਂ ਵੱਲੋਂ ਦੋ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਅਤੇ ਡੁੰਘਾਈ ਦੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।