ਮਲੋਟ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ਦੇ ਪਿੰਡਾਂ ਵਿੱਚ ਗੜਿਆਂ ਅਤੇ ਬਰਸਾਤ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ
ਅੱਜ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜਿਆਂ ਨਾਲ ਹਲਕਾ ਮਲੋਟ ਦੇ ਪਿੰਡਾਂ ਵਿੱਚ ਹੋਏ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਏਡੀਸੀ ਸਮੇਤ ਵੱਖ ਵੱਖ ਅਧਿਕਾਰੀਆਂ ਨਾਲ ਪਿੰਡਾਂ ਵਿੱਚ ਜਾ ਕੇ ਫਸਲਾਂ ਦੇ ਨੁਕਸਾਨ ਸਬੰਧੀ ਜਾਇਜਾ ਲਿਆ।