ਭਿੱਖੀਵਿੰਡ: ਖਾਲੜਾ ਦੀ ਪੁਲਿਸ ਨੇ ਪਿੰਡ ਭੈਣੀ ਮੱਸਾ ਸਿੰਘ ਘਰ ਦੇ ਵਿੱਚੋਂ 5250 ਐਮਐਲ ਨਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਵਿਅਕਤੀ ਤੇ ਕੀਤਾ ਗਿਆ ਮਾਮਲਾ ਦਰਜ
ਏ ਐਸ ਆਈ ਗੁਰਨਾਮ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਿੰਡ ਭੈਣੀ ਮਸਾ ਸਿੰਘ ਦੇ ਹੀਰਾ ਸਿੰਘ ਦੇ ਘਰ ਰੇਡ ਕੀਤੀ ਜਾਵੇ ਤਾਂ ਉਸ ਦੇ ਘਰੋਂ ਨਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਅਤੇ ਜਦ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਉਸ ਦੇ ਘਰ ਰੇਡ ਕੀਤੀ ਤਾਂ 5250 ਐਮਐਲ ਨਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਕੀਤਾ ਮਾਮਲਾ ਦਰਜ