ਬਾਘਾ ਪੁਰਾਣਾ: ਬਾਗਾ ਪੁਰਾਣਾ ਪੁਲਿਸ ਨੇ 20 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰ ਇੱਕ ਵਿਅਕਤੀ ਨੂੰ ਕੀਤਾ ਕਾਬੂ
ਬਾਗਾ ਪੁਰਾਣਾ ਪੁਲਿਸ ਨੇ 20 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਵਿਅਕਤੀ ਨਜਾਇਜ਼ ਸ਼ਰਾਬ ਅਤੇ ਉਸ 'ਚ ਹੋਰ ਨਸ਼ੀਲੇ ਪਦਾਰਥ ਮਿਲਾ ਕੇ ਵੇਚਣ ਦਾ ਧੰਦਾ ਕਰਦਾ ਹੈ। ਜਿਸ ਮਗਰੋਂ ਪੁਲਿਸ ਨੇ ਵਿਅਕਤੀ ਨੂੰ ਲੱਗੇਆਨਾ ਨਵਾਂ ਤੋਂ ਕਾਬੂ ਕਰ ਲਿਆ।