ਸੰਗਰੂਰ: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲਾਂ ਵਿੱਚ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ - ਨਰਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਬੀਜੇਪੀ ਮਹਿਲਾ ਮੋਰਚਾ
ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲਾਂ ਦੌਰਾਨ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਆਗਾਮੀ ਲੋਕ ਸਭਾ ਚੋਣਾਂ ਦੇ ਵਿੱਚ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਏਗੀ।