ਖੰਨਾ: ਥਾਣਾ ਮਾਛੀਵਾੜਾ ਦੀ ਪੁਲਿਸ ਨੇ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿੱਚ ਕੀਤਾ ਗ੍ਰਿਫਤਾਰ ਅਤੇ ਕੀਤਾ ਮੁਕਁਦਮਾ ਦਰਜ
ਥਾਣਾ ਮਾਛੀਵਾੜਾ ਸਾਹਿਬ ਵਿਖੇ ਤਇਨਾਤ ਸਹਾਇਕ ਥਾਣੇਦਾਰ ਸੋਹਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਆਪਣੀ ਪੁਲਿਸ ਪਾਰਟੀ ਨਾਲ ਗਸਤ ਕਰ ਰਿਹਾ ਸੀ ਤਾਂ ਰਸਤੇ ਦੇ ਵਿੱਚ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿੱਚ ਦਿਖਾਈ ਦਿੱਤੇ ਜਿਨਾਂ ਨੂੰ ਕਾਬੂ ਕਰਕੇ ਲੇਡੀ ਪੁਲਿਸ ਦੀ ਮਦਦ ਦੇ ਨਾਲ ਸਿਵਿਲ ਹਸਪਤਾਲ ਸਮਰਾਲਾ ਵਿਖੇ ਡੋਪ ਟੈਸਟ ਕਰਵਾਇਆ ਗਿਆ ਜੋ ਕਿ ਪੋਜੀਟਿਵ ਆਇਆ ਇਹਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ