ਫਾਜ਼ਿਲਕਾ: ਲਾਧੂਕਾ ਵਿੱਚ ਪੈਸੇ ਦੇ ਲੈਣ ਦੇਣ ਨੂੰ ਲੈਕੇ ਹੋਏ ਵਿਵਾਦ ਤੋਂ ਬਾਅਦ ਹੋਇਆ ਝਗੜਾ, ਦੋ ਭਰਾ ਹੋਏ ਜ਼ਖ਼ਮੀ, ਇਨਸਾਫ ਦੀ ਲਗਾਈ ਗੁਹਾਰ
ਫ਼ਾਜ਼ਿਲਕਾ ਦੇ ਲਾਧੂਕਾ ਵਿੱਚ ਹੋਏ ਝਗੜੇ ਚ ਦੋ ਭਰਾ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਫ਼ਾਜ਼ਿਲਕਾ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਨੇ ਪੈਸੇ ਵਾਪਸ ਮੰਗਣ ਤੇ ਹੋਈ ਬਹਿਸਬਾਜੀ ਤੋਂ ਬਾਅਦ ਅੱਧੀ ਰਾਤ ਨੂੰ ਉਨ੍ਹਾਂ ਦੇ ਘਰ ਚ ਘੁਸ ਕੇ ਕੁਝ ਲੋਕਾਂ ਵੱਲੋਂ ਹਮਲਾ ਕਰਨ ਦੇ ਇਲਜਾਮ ਲਗਾਉਂਦਿਆਂ ਇਨਸਾਫ ਦੀ ਮੰਗ ਕੀਤੀ ਹੈ।