ਗੁਰਦਾਸਪੁਰ: ਮਕੋੜਾ ਪੱਤਣ ਰਾਵੀ ਦਰਿਆ ਤੇ ਪੱਕਾ ਪੁੱਲ ਬਣਾਉਣ ਦੇ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਦਿੱਤਾ ਮੰਗ ਪੱਤਰ
ਮਕੋੜਾ ਪੱਤਣ ਰਾਵੀ ਦਰਿਆ ਤੇ ਪੱਕਾ ਪੁੱਲ ਬਣਾਉਣ ਦੇ ਲਈ ਕੇਂਦਰ ਸਰਕਾਰ ਨੇ ਪੈਸੇ ਜਾਰੀ ਕਰ ਦਿੱਤੇ ਹਨ ਪਰ ਪੰਜਾਬ ਸਰਕਾਰ ਦੇ ਵੱਲੋਂ ਅਜੇ ਪੁੱਲ ਬਣਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਜਿਸ ਤੇ ਚਲਦਿਆਂ ਅੱਜ ਭਾਜਪਾ ਦੇ ਜਿਲਾ ਪ੍ਰਧਾਨ ਬਘੇਲ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਜਲਦ ਤੋਂ ਜਲਦ ਪੁੱਲ ਨੂੰ ਬਣਾਇਆ ਜਾਵੇ।