ਮਲੋਟ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸਰਕਾਰ ਖਿਲਾਫ 7 ਜੁਲਾਈ ਨੂੰ ਜਲੰਧਰ ਵਿਖੇ ਕੀਤਾ ਜਾਵੇਗਾ ਰੋਸ ਮਾਰਚ-ਕਿਰਨਜੀਤ ਕੌਰ ਬਲਾਕ ਪ੍ਰਧਾਨ
ਜਲੰਧਰ ਦੀ ਜਿਮਨੀ ਚੋਣ ਨੂੰ ਮੁੱਖ ਰੱਖਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਮ ਆਦਮੀ ਪਾਰਟੀ ਦੇ ਖਿਲਾਫ 7 ਜੁਲਾਈ ਦਿਨ ਐਤਵਾਰ ਨੂੰ ਰੋਸ ਮਾਰਚ ਕੀਤਾ ਜਾਵੇਗਾ। ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ । ਉਪਰੋਕਤ ਜਾਣਕਾਰੀ ਯੂਨੀਅਨ ਦੇ ਬਲਾਕ ਪ੍ਰਧਾਨ ਕਿਰਨਜੀਤ ਕੌਰ ਨੇ ਦਿੱਤੀ ।