ਮੁਕਤਸਰ: ਮਸੀਤ ਵਾਲਾ ਚੋਂਕ ਸਥਿਤ ਜਾਮਾ ਮਸਜਿਦ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ ਈਦ ਦਾ ਤਿਉਹਾਰ
ਸ਼੍ਰੀ ਮੁਕਤਸਰ ਸਾਹਿਬ ਦੀ ਜਾਮਾ ਮਸਜਿਦ ਵਿਖੇ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਜਿੱਥੇ ਵੱਡੀ ਸੰਖਿਆ ਵਿੱਚ ਮੁਸਲਮਾਨ ਭਾਈਚਾਰੇ ਵੱਲੋਂ ਨਮਾਜ਼ ਅਤਾ ਕੀਤੀ ਗਈ, ਉੱਥੇ ਹੀ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਵੀ ਇਸ ਮੌਕੇ ਹਾਜ਼ਰ ਹੋ ਕੇ ਮੁਸਲਮਾਨ ਭਾਈਚਾਰੇ ਨੂੰ ਗਲੇ ਨਾਲ ਲਗਾ ਕੇ ਈਦ ਦੀ ਮੁਬਾਰਕਬਾਦ ਦਿੱਤੀ। ਜਾਮਾ ਮਸਜਿਦ ਵਿੱਚ ਅਯੋਜਿਤ ਸਮਾਗਮ ਦੁਪਹਿਰ 1 ਵਜੇ ਤੱਕ ਜਾਰੀ ਰਿਹਾ।