ਨਵਾਂਸ਼ਹਿਰ: ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵੱਡਾ ਪ੍ਰਦਰਸ਼ਨ, ਸਰਕਾਰ 'ਤੇ ਵਾਅਦਾਖਿਲਾਫੀ ਦੇ ਇਲਜ਼ਾਮ
ਨਵਾਂਸ਼ਹਿਰ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਡੀਸੀ ਦਫਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਸਰਕਾਰ ਵੱਲੋਂ ਮੀਟਿੰਗ ਦੇ ਵਾਅਦੇ ਤੋਂ ਭੱਜਣ 'ਤੇ ਨਾਰਾਜ਼ਗੀ ਜਤਾਈ ਗਈ। ਪੁਰਾਣੀ ਪੈਨਸ਼ਨ ਸਕੀਮ, ਮਹਿੰਗਾਈ ਭੱਤੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ।