ਮੁਕਤਸਰ: ਡਾਕਟਰਾਂ ਦੀ ਸੁਰੱਖਿਆ ਦੇ ਹੱਕ ਵਿੱਚ ਸੁਪਰੀਮ ਕੋਰਟ ਦਾ ਫੈਸਲਾ ਸੁਲਾਂਘਾਯੋਗ : ਡਾ.ਰੰਜੂ ਸਿੰਗਲਾ ਪ੍ਰਧਾਨ ਆਈਐਮਏ
ਸ੍ਰੀ ਮੁਕਤਸਰ ਸਾਹਿਬ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ.ਰੰਜੂ ਸਿੰਗਲਾ ਨੇ ਸੁਪਰੀਮ ਕੋਰਟ ਦੇ ਉਸ ਫੈਸਲੇ ਦੀ ਭਰਪੂਰ ਸਲਾਂਘਾ ਕੀਤੀ ਹੈ ਜਿਸ ਵਿੱਚ ਮਾਣਯੋਗ ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਿਆਂ ਨੂੰ ਡਾਕਟਰਾਂ ਦੀ ਸੁਰੱਖਿਆ ਲਈ ਤੁਰੰਤ ਕਦਮ ਚੱਕਣ ਲਈ ਕਿਹਾ। ਉਧਰ, ਸਿਵਲ ਹਸਪਤਾਲ ਦੇ ਐਸਐਮਓ ਡਾਕਟਰ ਰਾਹੁਲ ਨੇ ਵੀ ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਮਹਿਲਾਵਾਂ ਦੀ ਸੁਰੱਖਿਆ ਲਈ ਚੁੱਕਿਆ ਵੱਡਾ ਕਦਮ ਕਰਾਰ ਦਿੱਤਾ