ਖਰੜ: ਕੁਰਾਲੀ ਵਿਖੇ ਆਬਕਾਰੀ ਵਿਭਾਗ ਨੇ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਦੀ ਕੀਤੀ ਚੈਕਿੰਗ, ਲੋਕਾਂ ਨੂੰ ਕੀਤਾ ਜਾਗਰੂਕ
ਕੁਰਾਲੀ ਵਿਖੇ ਐਕਸਾਈਜ਼ ਵਿਭਾਗ ਨੇ ਲੋਕ ਸਭਾ ਚੋਣਾਂ ਨੂੰ ਲੈਕੇ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਕਸਾਈਜ਼ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਉਹ ਲੋਕਾਂ ਨੂੰ ਰੂੜੀ ਮਾਰਕਾ ਸ਼ਰਾਬ ਦੇ ਬਾਰੇ ਵੀ ਜਾਗਰੂਕ ਕਰ ਰਹੇ ਹਨ, ਉਹਨਾਂ ਦੱਸਿਆ ਕਿ ਇਹ ਸ਼ਰਾਬ ਲੋਕਾਂ ਦੀਆਂ ਅੱਖਾਂ ਤੋਂ ਰੌਸ਼ਨੀ, ਲੀਵਰ ਖਰਾਬ ਅਤੇ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ।