ਪਠਾਨਕੋਟ: ਭੋਆ ਦੇ ਪਿੰਡ ਸੈਦੀਪੁਰ 'ਚ ਨਵੇਂ ਖੇਡ ਮੈਦਾਨ ਦਾ ਉਦਘਾਟਨ, ਕੈਬਨਿਟ ਮੰਤਰੀ ਨੇ ਕੀਤਾ ਲੋਕ ਅਰਪਣ
ਹਲਕਾ ਭੋਆ ਦੇ ਪਿੰਡ ਸੈਦੀਪੁਰ ਵਿਖੇ 'ਖੇਡੇਗਾ ਪੰਜਾਬ ਵਧੇਗਾ ਪੰਜਾਬ' ਮਿਸ਼ਨ ਤਹਿਤ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਮੈਦਾਨ ਲੋਕਾਂ ਨੂੰ ਸਮਰਪਿਤ ਕੀਤਾ। ਇਸਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਹੈ।