ਮਜੀਠਾ: ਸਾਈਲੋ ਗੁਦਾਮ ਤੱਥੂ ਨੰਗਲ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਾਈਲੋ ਗੋਦਾਮ ਕੱਥੂ ਨੰਗਲ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਗਿਆ,ਪੰਜਾਬ ਅੰਦਰ ਮੌਜੂਦ ਸਾਇਲੋ ਗੁਦਾਮਾਂ ਤੋਂ ਇਲਾਵਾ ਦੇਸੀ ਵਿਦੇਸ਼ੀ ਕੰਪਨੀਆਂ ਵੱਲੋਂ ਹੋਰ ਦਰਜਨਾਂ ਨਵੇਂ ਸਾਇਲੋ ਗੁਦਾਮ ਖੋਲ੍ਹਣ ਦੀ ਵਿਉਂਤ ਹੈ। ਸਾਇਲੋ ਅੱਗੇ ਕੀਤੇ ਜਨਤਕ ਰੋਸ ਪ੍ਰਦਰਸ਼ਨਾਂ ਰਾਹੀਂ ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਸੂਬੇ ਅੰਦਰ ਕਾਰਪੋਰੇਟ ਵਪਾਰੀਆਂ ਨੂੰ ਨਵੇਂ ਸਾਈਲੋ ਗੁਦਾਮ ਬਣਾਉਣ ਦੀਆਂ ਸਾਰੀਆਂ ਮਨਜ਼ੂਰੀਆਂ ਰੱਦ ਕੀਤੀਆਂ ਜਾਣ।