ਜੈਤੋ: ਸੇਵੇਵਾਲਾ ਨੇੜਿਓਂ 5 ਦਿਨ ਪਹਿਲਾਂ ਪਿਸਤੌਲ ਦੀ ਨੋਕ ਤੇ ਕਾਰ ਅਤੇ ਨਗਦੀ ਖੋਹਣ ਦੇ ਮਾਮਲੇ ਵਿੱਚ ਚਾਰ ਮੁਲਜ਼ਮ ਗ੍ਰਿਫਤਾਰ
Jaitu, Faridkot | Aug 30, 2025 ਐਸਪੀ ਸੰਦੀਪ ਵਢੇਰਾ ਨੇ ਪ੍ਰੈੱਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ ਕਿ ਪੰਜ ਦਿਨ ਪਹਿਲਾਂ ਜੈਤੋ ਦੇ ਪਿੰਡ ਸੇਵੇਵਾਲਾ ਦੇ ਨੇੜਿਓਂ ਇੱਕ ਵਿਅਕਤੀ ਪਾਸੋਂ ਕਾਰ ਅਤੇ ਨਗਦੀ ਦੀ ਖੋਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਕਾਰਵਾਈ ਕੀਤੀ ਗਈ ਅਤੇ ਇਸ ਮਾਮਲੇ ਵਿੱਚ ਤਰਨ ਤਰਨ ਜਿਲੇ ਦੇ ਰਹਿਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਫਤਾਰ ਕੀਤਾ ਗਿਆ ਹੈ ਜਿਨਾਂ ਪਾਸੋਂ ਦੋ ਕਾਰਾਂ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ।