ਰਾਏਕੋਟ: ਪਿੰਡ ਰਾਮਗੜ੍ਹ ਸਿਵੀਆ ਵਿਖੇ ਸੀਟੂ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
ਪਿੰਡ ਰਾਮਗੜ੍ਹ ਸਿਵੀਆ ਵਿਖੇ ਸੀਟੂ ਦੀ ਜੱਥੇਬੰਦੀ ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ ਪੰਜਾਬ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ਼ਰਧਾਂਜਲੀਆਂ ਭੇਂਟ ਕਰਦਿਆ ਉਨ੍ਹਾਂ ਦੀ ਜੀਵਨੀ ਅਤੇ ਸ਼ਹਾਦਤ ਬਾਰੇ ਦੱਸਿਆ ਅਤੇ ਪ੍ਰੋਫੈਸਰ ਸੋਮ ਪਾਲ ਹੀਰਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਪੇਸ਼ ਕੀਤੇ ਇਨਕਲਾਬੀ ਨਾਟਕ ਦੀ ਲੋਕਾਂ ਨੇ ਭਰਵੀਂ ਸ਼ਲਾਘਾ ਕੀਤੀ।