ਮੋਰਿੰਡਾ: ਬੂਰਮਾਜਰਾ ਦੇ ਬੱਸ ਸਟੈਂਡ 'ਤੇ ਕਰਿਆਨੇ ਦੀ ਦੁਕਾਨ 'ਚ ਚੋਰੀ, 15 ਹਜ਼ਾਰ ਨਕਦੀ ਲੈ ਕੇ ਫਰਾਰ
ਪਿੰਡ ਬੂਰਮਾਜਰਾ ਵਿਖੇ ਕਰਿਆਨੇ ਦੀ ਦੁਕਾਨ ਦੇ ਸ਼ਟਰ ਤੋੜ ਕੇ ਚੋਰਾਂ ਨੇ 10-15 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ। ਸਵੇਰੇ ਘਟਨਾ ਦਾ ਪਤਾ ਲੱਗਣ 'ਤੇ ਮੋਰਿੰਡਾ ਸਦਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।