ਪਿਛਲੇ ਦਿਨੀਂ ਭਾਰੀ ਮੀਂਹ ਕਾਰਨ ਕਰੰਟ ਲੱਗਣ ਕਾਰਣ ਭਦੌੜ ਦੇ 35 ਸਾਲਾ ਨੌਜਵਾਨ ਸੰਦੀਪ ਸਿੰਘ ਦੀ ਮੌਤ ਹੋ ਗਈ ਸੀ। ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਇਸ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਨਮੁਖ ਪੀੜਤ ਪਰਿਵਾਰ ਲਈ ਰੱਖੀ ਮੁਆਵਜ਼ੇ ਦੀ ਮੰਗ ਮਨਜ਼ੂਰ ਹੋਣ 'ਤੇ ਅੱਜ ਮ੍ਰਿਤਕ ਨੌਜਵਾਨ ਦੇ ਪਰਿਵਾਰ ਲਈ ਜਾਰੀ 4 ਲੱਖ ਦੀ ਮੁਆਵਜ਼ਾ ਰਾਸ਼ੀ ਦਾ ਚੈੱਕ ਵਾਰਸਾਂ ਨੂੰ ਉਹਨਾਂ ਦੇ ਘਰ ਜਾ ਕੇ ਸੌਂਪਿਆ।