ਮੁਕਤਸਰ: ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਪੈਦਾ ਹੋਏ ਹਾਲਾਤ ਚਿੰਤਾ ਦਾ ਵਿਸ਼ਾ : ਰਾਜਾ ਵੜਿੰਗ, ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਾਮ 5 ਵਜੇ ਆਪਣੇ ਸੋਸ਼ਲ ਮੀਡੀਆ ਪੇਜ ਤੇ ਲਾਈਵ ਹੋ ਕੇ ਪੰਜਾਬ ਅਤੇ ਹਿਮਾਚਲ ਸੂਬੇ ਦੇ ਨੌਜਵਾਨਾਂ ਦੇ ਵਿੱਚ ਪੈਦਾ ਹੋਈ ਤਲਖ਼ੀ Aਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਚਿੰਤਾ ਪ੍ਰਗਟ ਕੀਤੀ ਹੈ। ਉਹਨਾਂ ਨੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਦਖਲ ਦੇ ਕੇ ਪੈਦਾ ਹੋਏ ਹਾਲਾਤਾਂ ਦੇ ਕਾਬੂ ਪਾਉਣ ਦੀ ਅਪੀਲ ਵੀ ਕੀਤੀ ਹੈ।