ਪਟਿਆਲਾ: ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕਰਵਾਇਆ ਗਿਆ ਵਿੱਦਿਅਕ ਦੌਰਾ
ਪਟਿਆਲਾ ਦੇ ਢਿੱਲੋਂ ਫਨ ਵਰਲਡ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਕਰਵਾਇਆ ਗਿਆ। ਬੀਪੀਈਓ ਪ੍ਰਿਥੀ ਸਿੰਘ ਨੇ ਦੱਸਿਆ ਕਿ ਇਸਦਾ ਉਦੇਸ਼ ਬੱਚਿਆਂ ਵਿੱਚ ਆਤਮ-ਵਿਸ਼ਵਾਸ ਵਧਾਉਣਾ ਅਤੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ।