ਫਾਦਰਜ਼ ਡੇ ਦੇ ਮੌਕੇ Confianza Dance Studio ਵੱਲੋਂ ਮਹਿਫ਼ਿਲ ਰਿਜ਼ੋਰਟ ਵਿਖੇ ਇੱਕ ਰੰਗਾਰੰਗ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਨੰਨੇ-ਮੁੰਨੇ ਬੱਚਿਆਂ ਨੇ ਸ਼ਾਨਦਾਰ ਡਾਂਸ ਪੇਸ਼ਕਾਰੀਆਂ ਦੇ ਕੇ ਹਾਜ਼ਰੀਨ ਦਾ ਦਿਲ ਜਿੱਤ ਲਿਆ। ਸਮਾਗਮ ਦੌਰਾਨ ਮਾਪਿਆਂ ਅਤੇ ਦਰਸ਼ਕਾਂ ਨੇ ਬੱਚਿਆਂ ਦੀ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਭਾਜਪਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਸਾਰੇ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਜਿਨ੍ਹਾਂ ਦੀਆਂ ਕਾਬਲੀਆਂ ਨੂੰ ਨਿਖਾਰਨ ਲਈ ਅਜਿਹੇ ਮੰਚ ਬਹੁਤ ਮਹੱਤਵਪੂਰਨ ਹਨ।ਆਪਣੇ ਵਿਚਾਰ ਸਾਂਝੇ ਕਰਦਿਆਂ ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਨੇ ਉਨ੍ਹਾਂ ਨੂੰ ਜੀਵਨ ਵਿੱਚ ਮਿਹਨਤ, ਇਮਾਨਦਾਰੀ ਅਤੇ ਸਮਾਜ ਸੇਵਾ ਦੇ ਸੰਸਕਾਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਿਤਾ ਬੱਚਿਆਂ ਲਈ ਪਹਿਲੇ ਅਧਿਆਪਕ ਅਤੇ ਪ੍ਰੇਰਣਾ ਸਰੋਤ ਹੁੰਦੇ ਹਨ, ਜਿਨ੍ਹਾਂ ਦੀ ਸਿੱਖਿਆ ਅਤੇ ਮਾਰਗਦਰਸ਼ਨ ਨਾਲ ਹੀ ਇਨਸਾਨ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਦਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਫਾਦਰਜ਼ ਡੇ ਦੀਆਂ ਵਧਾਈਆਂ ਦਿੰਦਿਆਂ