ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਦਾ ਫਲੈਗ ਮਾਰਚ, ਦੀਵਾਲੀ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ
Sri Muktsar Sahib, Muktsar | Nov 8, 2026
ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਵਿੱਚ ਫਲੈਗ ਮਾਰਚ ਕੀਤਾ। ਸ਼ਹਿਰ ਦੇ ਬਾਜ਼ਾਰਾਂ, ਬੱਸ ਅੱਡਿਆਂ ਅਤੇ ਹੋਟਲਾਂ ਵਿੱਚ ਸੁਰੱਖਿਆ ਚੈਕਿੰਗ ਵਧਾਈ ਗਈ ਹੈ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ।