ਖੰਨਾ: ਸਮਰਾਲਾ ਵਿਖੇ ਗੁਟਕਾ ਸਾਹਿਬ ਦੇ ਅੰਗ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕੀਤਾ ਮੁਕੱਦਮਾ ਦਰਜ
ਸਮਰਾਲਾ ਭਰਥਲਾ ਰੋਡ ' ਤੇ ਗੁਟਕਾ ਸਾਹਿਬ ਦੇ ਅੰਗ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਕੁਝ ਧਾਰਮਿਕ ਤਸਵੀਰਾਂ ਵੀ ਸੁੱਟੀਆਂ ਹੋਈਆ ਮਿਲੀਆਂ ਹਨ।ਮਾਮਲੇ ਦੀ ਸੂਚਨਾ ਮਿਲਦਿਆਂ ਹੀ ਭਾਈ ਸੁਖਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਸੁਖਮਨੀ ਸਾਹਿਬ ਤੇ ਆਨੰਦ ਸਾਹਿਬ ਦੇ ਅੰਗ ਅਤੇ ਰੂੜੀ ਉਪਰੋਂ ਧਾਰਮਿਕ ਤਸਵੀਰਾਂ ਵੀ ਮਿਲੀਆਂ ਹਨ। ਥਾਣਾ ਮੁਖੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ