ਮੁਕਤਸਰ: ਕੋਟਕਪੂਰਾ ਰੋਡ ਤੇ ਭਾਰਤੀ ਜਨਤਾ ਪਾਰਟੀ ਦੇ ਚਡ਼ਦੀ ਕਲਾ ਮੰਡਲ ਵੱਲੋਂ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਕੀਤਾ ਗਿਆ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਦੇ ਚਡ਼ਦੀ ਕਲਾ ਮੰਡਲ ਵੱਲੋਂ ਪ੍ਰਧਾਨ ਰਾਜਕੁਮਾਰ ਭਟੇਜਾ ਮੇਲੂ ਦੀ ਅਗਵਾਈ ਹੇਠ ਦੁਪਿਹਰ ਕਰੀਬ 12 ਵਜੇ ਗੁਰੂ ਗੋਬਿੰਦ ਸਿੰਘ ਪਾਰਕ ਸਾਹਮਣੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਗੂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਵੀ ਕੀਤਾ ਗਿਆ।