ਸੰਗਰੂਰ: ਸਮੂਹ ਪੋਲਿੰਗ ਸਟੇਸ਼ਨਾਂ 'ਤੇ ਰੈਂਪ ਅਤੇ ਵ੍ਹੀਲ ਚੇਅਰ ਉਪਲਬਧ ਕਰਵਾਉਣ ਦੀ ਜ਼ਿਲ੍ਹਾ ਚੋਣ ਅਫਸਰ ਨੇ ਕੀਤੀ ਹਦਾਇਤ
ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ ਦੀਆਂ ਚੱਲ ਰਹੀਆਂ ਤਿਆਰੀਆਂ ਬਾਰੇ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕੋਈ ਵੀ ਦਿਵਿਆਂਗ ਜਾਂ ਸੀਨੀਅਰ ਸਿਟੀਜਨ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਇਸ ਲਈ ਇਹਨਾਂ ਨੂੰ ਆਪਣੀ ਵੋਟ ਪਾਉਣ ਦਾ ਅਧਿਕਾਰ ਲਾਜ਼ਮੀ ਤੌਰ 'ਤੇ ਵਰਤਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਵੇਗਾ।