ਅਬੋਹਰ: ਸਰਕਾਰੀ ਹਸਪਤਾਲ ਵਿੱਚ ਸ਼ਰਾਬ ਦੇ ਨਸ਼ੇ ਚ ਵਿਅਕਤੀ ਵੱਲੋਂ ਵੀਡੀਓ ਬਣਾਉਣ ਦੇ ਇਲਜ਼ਾਮ, ਡਾਕਟਰ ਨੇ ਬੁਲਾਈ ਪੁਲਿਸ, ਕੀਤਾ ਪੁਲਿਸ ਦੇ ਹਵਾਲੇ
ਅਬੋਹਰ ਦੇ ਸਰਕਾਰੀ ਹਸਪਤਾਲ ਤੋ ਤਸਵੀਰਾਂ ਸਾਹਮਣੇ ਆਈਆਂ ਨੇ । ਜਿੱਥੇ ਆਪਣੀ ਪਤਨੀ ਨੂੰ ਡਿਲੀਵਰੀ ਦੇ ਲਈ ਲੈ ਕੇ ਆਏ ਇੱਕ ਵਿਅਕਤੀ ਵੱਲੋਂ ਹਸਪਤਾਲ ਦੇ ਸਟਾਫ ਦੀ ਵੀਡੀਓ ਬਣਾਉਣ ਦੇ ਇਲਜ਼ਾਮ ਲੱਗੇ ਨੇ। ਡਾਕਟਰ ਨੇ ਇਹ ਇਲਜ਼ਾਮ ਲਾਏ ਨੇ । ਉਹਨਾਂ ਦਾ ਇਲਜ਼ਾਮ ਹੈ ਕਿ ਉਕਤ ਵਿਅਕਤੀ ਨੇ ਸ਼ਰਾਬ ਪੀਤੀ ਹੋਈ ਹੈ । ਜਿਸ ਵੱਲੋਂ ਵੀਡੀਓ ਬਣਾਈ ਜਾ ਰਹੀ ਸੀ । ਹਾਲਾਂਕਿ ਉਹਨਾਂ ਵੱਲੋਂ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ ਤਾਂ ਮੌਕੇ ਤੇ ਪਹੁੰਚੀ ਪੁਲਿਸ ਉਸਨੂੰ ਥਾਣੇ ਲੈ ਗਈ ਹੈ ।