ਸੰਗਰੂਰ: ਸੰਗਰੂਰ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਬੜਿੰਗ ਨੇ ਕਿਹਾ ਕਿ ਅਗਲੇ ਹਫਤੇ ਹੋਵੇਗਾ ਉਮੀਦਵਾਰਾਂ ਦਾ ਐਲਾਨ
ਸੰਗਰੂਰ ਵਿਖੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਚ ਆਮ ਆਦਮੀ ਪਾਰਟੀ 130 ਨਾਲ ਹਾਰੇਗੀ ਤੇ ਮੁੱਖ ਮੰਤਰੀ ਦਾ ਸੁਪਨਾ ਸੱਚ ਕਰ ਦੇਵੇਗੀ ਉਹਨਾਂ ਕਿਹਾ ਕਿ ਅਗਲੇ ਹਫਤੇ ਕਾਂਗਰਸ ਪੰਜਾਬ ਚ ਉਮੀਦਵਾਰਾਂ ਦਾ ਐਲਾਨ ਕਰੇਗੀ ਤੇ ਉਹਨਾਂ ਕਿਹਾ ਕਿ ਅਗਰ ਰਾਹੁਲ ਗਾਂਧੀ ਨੇ ਮੈਨੂੰ ਚੋਣ ਲੜਨ ਲਈ ਕਿਹਾ ਤਾਂ ਮੈਂ ਚੋਣ ਮੁੱਖ ਮੰਤਰੀ ਦੇ ਖਿਲਾਫ ਲੜਾਂਗਾ