ਬਠਿੰਡਾ: ਨਸ਼ਾ ਛੁੜਾਉ ਕੇਂਦਰ ਵਿਖੇ ਨਸ਼ਾ ਮੁਕਤ ਭਵਿੱਖ ਵੱਲ ਇਕ ਮਜ਼ਬੂਤ ਕਦਮ
ਬਠਿੰਡਾ ਐਸ ਐਸ ਪੀ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਦੇ ਵੱਖ-ਵੱਖ ਪੁਲਿਸ ਥਾਣਿਆਂ ਵੱਲੋਂ ਨਸ਼ੇ ਦੀ ਲਤ ਨਾਲ ਪੀੜਤ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।ਇਲਾਜ ਲਈ ਦਾਖਲ ਹੋਏ ਨੌਜਵਾਨਾਂ ਨੇ ਬਠਿੰਡਾ ਪੁਲਿਸ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੜ ਵਸੇਬਾ — ਨਵੀਂ ਜ਼ਿੰਦਗੀ ਵੱਲ ਪਹਿਲਾ ਕਦਮ। ਆਓ, ਨਸ਼ਿਆਂ ਵਿਰੁੱਧ ਇਕੱਠੇ ਹੋਈਏ!