ਅਬੋਹਰ: ਬੱਲੂਆਣਾ ਵਿਖੇ ਦਰਦਨਾਕ ਸੜਕ ਹਾਦਸਾ, ਬਾਈਕ ਸਵਾਰ ਵਿਦਿਆਰਥੀਆਂ ਦੇ ਵਿੱਚ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, ਦੋ ਦੀ ਮੌਤ ਇੱਕ ਜਖਮੀ
Abohar, Fazilka | Oct 14, 2025 ਅਬੋਹਰ ਵਿਖੇ ਬੱਲੂਆਣਾ ਦੇ ਨੇੜੇ ਇੱਕ ਸੜਕ ਹਾਦਸਾ ਵਾਪਰਿਆ ਹੈ । ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਤਿੰਨ ਵਿਦਿਆਰਥੀਆਂ ਦੇ ਵਿੱਚ ਤੇਜ ਰਫਤਾਰ ਕਾਰ ਨੇ ਟੱਕਰ ਮਾਰੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਵਿਦਿਆਰਥੀਆਂ ਦੀ ਮੌਕੇ ਤੇ ਮੌਤ ਹੋ ਗਈ । ਜਦਕਿ ਇੱਕ ਗੰਭੀਰ ਰੂਪ ਵਿੱਚ ਜਖਮੀ ਹੋਇਆ ਹੈ । ਜਿਸ ਨੂੰ ਇਲਾਜ ਦੇ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ।