ਪਾਤੜਾਂ: ਪੁਲਿਸ ਨੇ ਭਗਤ ਸਿੰਘ ਚੌਕ 'ਚ ਇੱਕ ਵਿਅਕਤੀ ਨੂੰ ਇੱਕ ਕਿੱਲੋ ਅਫੀਮ ਦੇ ਨਾਲ ਕੀਤਾ ਕਾਬੂ, ਮਾਮਲਾ ਦਰਜ
Patran, Patiala | Apr 11, 2024 ਥਾਣਾ ਪਾਤੜਾਂ ਮੁੱਖੀ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਟੀ ਪੁਲਿਸ ਚੌਂਕੀ ਇੰਚਾਰਜ ਐਸਆਈ ਕਰਨੈਲ ਸਿੰਘ ਨੇ ਪੁਲਿਸ ਪਾਰਟੀ ਦੇ ਨਾਲ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਤੋਂ ਇੱਕ ਕਿੱਲੋ ਅਫੀਮ ਬਰਾਮਦ ਹੋਈ। ਜਿਸਦੀ ਪਹਿਚਾਣ ਜਸਵੀਰ ਸਿੰਘ ਦੇ ਤੌਰ 'ਤੇ ਹੋਈ ਹੈ। ਜਿਸਦਾ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।