ਮੋਗਾ: ਮਾਣੂਕੇ ਗਿੱਲ ਵਿਖੇ ਨਸ਼ਿਆਂ ਵਿਰੁੱਧ ਵਿਸ਼ੇਸ਼ ਮੈਡੀਕਲ ਕੈਂਪ, ਐੱਸ.ਡੀ.ਐੱਮ. ਵੱਲੋਂ ਲੋਕਾਂ ਨੂੰ ਜਾਗਰੂਕ
ਪਿੰਡ ਮਾਣੂਕੇ ਗਿੱਲ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੈਡੀਕਲ ਕੈਂਪ ਲਗਾਇਆ ਗਿਆ। ਐੱਸ.ਡੀ.ਐੱਮ. ਗਗਨਦੀਪ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਜਾਂਚ ਵੀ ਕੀਤੀ ਗਈ।