ਮੁਕਤਸਰ: ਦੁਧਾਰੂ ਪਸ਼ੂਆਂ ਦੇ ਬੀਮੇ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ— ਰਣਦੀਪ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ,
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੁਕਤਸਰ ਰਣਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਦੇ ਬੀਮੇ ਤੇ 70 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਮੂੰਹ ਖੁਰ, ਲੰਪੀ ਸਕਿਨ, ਗੱਲ ਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ। ਇਨ੍ਹਾਂ ਮੌਤਾਂ ਨਾਲ ਛੋਟੇ ਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ।