ਮਾਨਸਾ: ਹੜ੍ਹਾਂ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰਕੇ ਦਿਵਾਇਆ ਜਾਵੇਗਾ ਮੁਆਵਜ਼ਾ-ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ
Mansa, Mansa | Sep 16, 2025 ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਮਾਲਵਾ ਬੈਸਟ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਆਪਣੇ ਅੱਜ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਦੇਣ ਦਾ ਵਾਅਦਾ ਕੀਤਾ ।ਇਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੇ ਮੀਂਹ ਕਾਰਨ ਡਿੱਗੇ ਘਰ, ਫਸਲਾਂ, ਹਰਾ ਚਾਰਾ ਆਦਿ ਦੇ ਹੋਏ ਨੁਕਸਾਨ ਬਾਰੇ ਜਾਣੂ ਕਰਵਾਇਆ।