ਮੁਕਤਸਰ: ਗੋਨਿਆਣਾ ਰੋਡ ਤੇ ਨੌਜਵਾਨ ਰਾਹੁਲ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਬੀਤੀ 11 ਮਾਰਚ ਦੀ ਸ਼ਾਮ ਨੂੰ ਗੋਨਿਆਣਾ ਰੋਡ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਰਾਹੁਲ ਨਾਮਕ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜਦਕਿ ਤੀਸਰਾ ਮੁਲਜਮ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਇਹ ਜਾਣਕਾਰੀ ਦੁਪਹਿਰ 12 ਵਜੇ ਅਪਡੇਟ ਕੀਤੀ ਕਰਾਈਮ ਰਿਪੋਰਟ ਵਿੱਚ ਦਿੱਤੀ।