ਗੁਰਦਾਸਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ
ਜਿਲਾ ਗੁਰਦਾਸਪੁਰ ਦੀ ਮੁੱਖ ਦਾਣਾ ਮੰਡੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪਰਗਟ ਕਰਦਿਆ ਕਿਸਾਨ ਆਗੂ ਹਰਵਿੰਦਰ ਸਿੰਘ ਮਸਾਣੀਆਂ,ਸੁਖਜਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦਾ ਝੋਨਾ ਵਢਾਈ ਤੋਂ ਬਾਅਦ ਖ਼ਰੀਦ ਕੇਂਦਰ ਵਿਚ ਪਹੁੰਚਣ 'ਤੇ ਮੰਡੀ ਬੋਰਡ ਵਲੋਂ ਸਮਾਂ ਰਹਿੰਦਿਆਂ ਖ਼ਰੀਦ ਦੇ ਪ੍ਰਬੰਧ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਕਿਸਾਨਾਂ ਨੂੰ ਕਈ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।