ਫਰੀਦਕੋਟ: ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਵਿਖੇ ਰੈਨ ਬਸੇਰੇ ਦੀ ਤੀਸਰੀ ਮੰਜ਼ਿਲ ਦੇ ਕੰਮ ਦੀ ਸ਼ੁਰੂਆਤ ਮੌਕੇ ਹਲਕਾ ਵਿਧਾਇਕ ਸੇਖੋਂ ਵਿਸ਼ੇਸ਼ ਤੌਰ ਤੇ ਪੁਜੇ
ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਜੀ ਵਿਖੇ ਰੈਨ ਬਸੇਰੇ ਦੀ ਤੀਸਰੀ ਮੰਜ਼ਿਲ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਪੁੱਜੇ ਅਤੇ ਉਹਨਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਕੰਮ ਵਿੱਚ ਵੱਧ ਚੜ ਕੇ ਯੋਗਦਾਨ ਦੇਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਇਸ ਰੈਨ ਬਸੇਰੇ ਵਿੱਚ ਮੈਡੀਕਲ ਕਾਲਜ ਹਸਪਤਾਲ ਵਿਖੇ ਆਣ ਵਾਲੇ ਮਰੀਜ਼ਾਂ ਦੇ ਰਿਸ਼ਤੇਦਾਰਾਂ ਦੇ ਰਹਿਣ ਦਾ ਪ੍ਰਬੰਧ ਕੀਤਾ ਹੋਇਆ ਹੈ।