ਮਲੋਟ: 100 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਥਾਣਾ ਸਿਟੀ ਮਲੋਟ ਵਿਖੇ ਮਾਮਲਾ ਦਰਜ
Malout, Muktsar | Sep 16, 2025 ਸੀ.ਆਈ.ਏ.ਮਲੋਟ ਦੇ ਏ.ਐਸ.ਆਈ.ਬਲਜਿੰਦਰ ਸਿੰਘ ਸਮੇਤ ਟੀਮ ਨੇ ਗੁਰੂਸਰ ਘੱਗਾ ਸੜਕ ਤੇ ਇਕ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਵੇਖਿਆ। ਪੁਲਸ ਟੀਮ ਨੇ ੳਕਤ ਵਿਅਕਤੀ ਨੂੰ ਕਾਬੂ ਕਰ ਤਲਾਸ਼ੀ ਦੌਰਾਨ ਉਕਤ ਪਾਸੋਂ 100ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਕੁਲਵੰਤ ਸਿੰਘ ਉਰਫ ਗੋਰੀ , ਵਾਸੀ ਮਲੋਟ ਵਿਰੁੱਧ ਥਾਣਾ ਸਿਟੀ ਮਲੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।