ਭਿੱਖੀਵਿੰਡ: ਪਿੰਡ ਜੌੜਾ ਵਿਖੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਅਹੁਦੇਦਾਰਾਂ ਨੂੰ ਵੰਡੇ ਕਾਂਗਰਸ ਕਮੇਟੀ ਅਤੇ ਯੂਥ ਕਾਂਗਰਸ ਕਮੇਟੀ ਦੇ ਨਿਯੁਕਤੀ ਪੱਤਰ
ਪਿੰਡ ਜੌੜਾ ਵਿਖੇ ਅੱਜ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਪਾਰਟੀ ਦੇ ਅਹੁਦੇਦਾਰਾਂ ਨੂੰ ਕਾਂਗਰਸ ਕਮੇਟੀ ਅਤੇ ਯੂਥ ਕਾਂਗਰਸ ਕਮੇਟੀ ਦੇ ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਮੌਕੇ ਸਾਬਕਾ ਵਿਧਾਇਕ ਨੇ ਪਿੰਡ ਪਿੰਡ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੀ ਗੱਲ ਆਖੀ ਹੈ। ਕਾਂਗਰਸੀ ਨੇਤਾ ਹਰਮਿੰਦਰ ਨੇ ਪੁਰਾਣੇ ਵਰਕਰਾਂ ਨੂੰ ਪਿੰਡਾਂ 'ਚ ਨੌਜਵਾਨਾਂ ਨੂੰ ਜੋੜਨ ਦੀ ਵੀ ਗੱਲ ਕਹੀ ਹੈ।