ਪਟਿਆਲਾ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਥੀਆਂ ਸਣੇ ਹਲਕਾ ਘਨੌਰ ਤੇ ਹੜ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਵਿਸ਼ੇਸ਼ ਦੌਰਾ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਹਲਕਾ ਘਨੌਰ ਤੇ ਹੜ ਪ੍ਰਭਾਵਿਤ ਇਲਾਕਿਆਂ ਦਾ ਸਾਥੀਆਂ ਸਣੇ ਵਿਸ਼ੇਸ਼ ਦੌਰਾ ਕੀਤਾ ਇਸ ਮੌਕੇ ਉਹਨਾਂ ਕਿਹਾ ਕਿ ਇਸ ਵਾਰ ਸੂਬੇ ਪੰਜਾਬ ਵਿੱਚ ਆਏ ਹੜ ਪ੍ਰਦੇਸ਼ ਦਾ ਬਹੁਤ ਵੱਡਾ ਆਰਥਿਕ ਨੁਕਸਾਨ ਕਰ ਗਏ ਹਨ, ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਪ੍ਰਦੇਸ਼ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਇਸ ਲਈ ਹੜ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਕੇਂਦਰ ਸਰਕਾਰ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ