ਅਜਨਾਲਾ: ਪੰਜਾਬ ਨੰਬਰਦਾਰ ਐਸੋਸੀਏਸ਼ਨ ਨੇ ਕਾਲਿਆਂ ਵਾਲਾ ਖੂਹ ਵਿਖੇ ਆਪਣੀਆਂ ਮੰਗਾਂ ਨੂੰ ਲੈਕੇ ਕੀਤੀ ਮੀਟਿੰਗ
ਅੱਜ ਅਜਨਾਲਾ ਦੇ ਕਾਲਿਆਂ ਵਾਲਾ ਖੂਹ ਵਿਖੇ ਨੰਬਰਦਾਰ ਐਸੋਸੀਏਸ਼ਨ ਵੱਲੋਂ ਮੀਟਿੰਗ ਕੀਤੀ ਗਈ ਹੈ, ਜਿਸ ਵਿੱਚ ਜਥੇਬੰਦੀ ਦੇ ਆਗੂ ਅਤੇ ਮੈਂਬਰ ਸਾਹਿਬਾਨਾਂ ਨੇ ਹਾਜਰੀ ਭਰੀ। ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਨੰਬਰਦਾਰ ਐਸੋਸੀਏਸ਼ਨ ਦੇ ਸੂਬਾ ਆਗੂ ਸੁਰਜੀਤ ਸਿੰਘ ਨੇ ਕਿਹਾ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਨੰਬਰਦਾਰਾਂ ਦੀ ਪੈਨਸ਼ਨ 5000 ਕੀਤੀ ਜਾਣੀ ਚਾਹੀਦੀ ਹੈ।