ਪਠਾਨਕੋਟ: ਪਠਾਨਕੋਟ ਰੇਲਵੇ ਸਟੇਸ਼ਨ 'ਤੇ ਪੁਲਿਸ ਦਾ ਤਲਾਸ਼ੀ ਅਭਿਆਨ, ਸੁਰੱਖਿਆ ਪ੍ਰਬੰਧ ਕੀਤੇ ਸਖ਼ਤ
ਪਠਾਨਕੋਟ ਰੇਲਵੇ ਸਟੇਸ਼ਨ 'ਤੇ ਪੁਲਿਸ ਨੇ ਸੀ.ਏ.ਐਸ.ਓ. ਤਹਿਤ ਤਲਾਸ਼ੀ ਅਭਿਆਨ ਚਲਾਇਆ। ਇਸ ਦੌਰਾਨ ਸ਼ੱਕੀ ਵਿਅਕਤੀਆਂ ਤੇ ਸਾਮਾਨ ਦੀ ਚੈਕਿੰਗ ਕੀਤੀ ਗਈ। ਪੁਲਿਸ ਨੇ ਲੋਕਾਂ ਨੂੰ ਸ਼ੱਕੀ ਗਤੀਵਿਧੀਆਂ ਬਾਰੇ ਸੂਚਿਤ ਕਰਨ ਦੀ ਅਪੀਲ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੀ ਚੈਕਿੰਗ ਜਾਰੀ ਰੱਖਣ ਦਾ ਭਰੋਸਾ ਦਿੱਤਾ ਹੈ।