ਬੱਸੀਆਂ ਰੋਡ ’ਤੇ ਸਥਿਤ ਪਟਵਾਰ ਭਵਨ ਰਾਏਕੋਟ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਤਹਿਸੀਲ ਰਾਏਕੋਟ ਵੱਲੋਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਰਾਗੀ ਜੱਥੇ ਵੱਲੋਂ ਗੁਰਬਾਣੀ ਦੇ ਰਸ਼ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।